Agamdairy farm

Agamdairy farm wehaguru ji

20-08-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਸੂਹੀ ਮਹਲਾ ੫ ॥ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰ...
20/08/2026

20-08-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਵੀਰਵਾਰ, ੪ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੩੭)

ਪੰਜਾਬੀ ਵਿਆਖਿਆ
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ।੧। ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ।੧।ਰਹਾਉ। (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।੨। (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ।੩। ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੩।
.

19-08-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਸੋਰਠਿ ਮਹਲਾ ੧ ॥ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵ...
19/08/2026

19-08-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

ਬੁੱਧਵਾਰ, ੩ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ : ੫੯੮)

ਪੰਜਾਬੀ ਵਿਆਖਿਆ:--
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।
.

18-08-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕ...
18/08/2026

18-08-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਮੰਗਲਵਾਰ, ੧ ਭਾਦੋਂ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੭੦੪)

ਪੰਜਾਬੀ ਵਿਆਖਿਆ:--
ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।
.

17-08-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਸਲੋਕੁ ਮਃ ੩ ॥ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ...
17/08/2026

17-08-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥

ਸੋਮਵਾਰ, ੦੧ ਭਾਦੋਂ ((ਸੰਮਤ ੫੫੮ ਨਾਨਕਸ਼ਾਹੀ)

ਅੰਗ:- ੫੮੬

ਪੰਜਾਬੀ ਵਿਆਖਿਆ:--
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ। ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।

(ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ। ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ; ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ; (ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਪਰ, ਹੇ ਨਾਨਕ! ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ।੨।

(ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ। (ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ। (ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ-ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ।੩।
.

16/08/2026

ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥
ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥

16-08-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਤਿਲੰਗ ਘਰੁ ੨ ਮਹਲਾ ੫ ॥ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰ...
16/08/2026

16-08-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਐਤਵਾਰ, ੩੨ ਸਾਵਣ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੨੩)

ਪੰਜਾਬੀ ਵਿਆਖਿਆ:--
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।
.

15-08-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀਟੋਡੀ ਮਹਲਾ ੫ ॥ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥...
15/08/2026

15-08-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥

ਪੰਜਾਬੀ ਵਿਆਖਿਆ:--
ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ। ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ। ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।

ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ। (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ।੧।

ਹੇ ਨਾਨਕ! ਆਖ-ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ। (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕ੍ਰੋੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ।੨।੫।੨੪।
.

14-08-26ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਸੋਰਠਿ ਮਹਲਾ ੩ ॥ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲ...
14/08/2026

14-08-26
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਸ਼ੁੱਕਰਵਾਰ, ੩੦ ਸਾਵਣ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੦੧)

ਪੰਜਾਬੀ ਵਿਆਖਿਆ:--
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।
.

Address

Barnala
Barnala
148108

Website

Alerts

Be the first to know and let us send you an email when Agamdairy farm posts news and promotions. Your email address will not be used for any other purpose, and you can unsubscribe at any time.

Shortcuts

Share

Category